*SFJ ਮੁਖੀ ਗੁਰਪਤਵੰਤ ਸਿੰਘ ਪੰਨੂ ਵਿਰੁੱਧ NIA ਨੇ ਮਾਮਲਾ ਕੀਤਾ ਦਰਜ, ਜਾਣੋ ਪੂਰਾ ਮਾਮਲਾ*

0
70

(ਸਾਰਾ ਯਹਾਂ/ਬਿਊਰੋ ਨਿਊਜ਼): ਸਿੱਖ ਫਾਰ ਜਸਟਿਸ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਕੇਸ ਦਰਜ ਕਰਦਿਆਂ ਹੋਇਆਂ NIA ਨੇ ਕਿਹਾ ਕਿ ਉਹ ਸਿੱਖਾਂ ਅਤੇ ਹੋਰ ਧਾਰਮਿਕ ਸਮੂਹਾਂ ਦਰਮਿਆਨ ਨਫਰਤ ਵਧਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ।

ਭਾਰਤ ਅਤੇ ਕੈਨੇਡਾ ਵਿਚਾਲੇ ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਵਿਵਾਦ ਜਾਰੀ ਹੈ। ਇਸ ਦੌਰਾਨ NIA ਨੇ ਸੋਮਵਾਰ (20 ਨਵੰਬਰ) ਨੂੰ ਸਿੱਖ ਫਾਰ ਜਸਟਿਸ (SFJ) ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਏਅਰ ਇੰਡੀਆ ‘ਚ ਉਡਾਣ ਭਰਨ ਵਾਲੇ ਯਾਤਰੀਆਂ ਨੂੰ ਧਮਕੀਆਂ ਦੇਣ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ।

NIA ਨੇ ਪੰਨੂ ਖ਼ਿਲਾਫ਼ ਆਈਪੀਸੀ ਦੀ ਧਾਰਾ 120ਬੀ, 153ਏ ਅਤੇ 506 ਤਹਿਤ ਕੇਸ ਦਰਜ ਕੀਤਾ ਹੈ। ਇਸ ਤੋਂ ਇਲਾਵਾ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ 10, 12, 16, 17, 18, 18ਬੀ ਅਤੇ 20 ਤਹਿਤ ਵੀ ਕੇਸ ਦਰਜ ਕੀਤਾ ਗਿਆ ਹੈ। ਦਰਅਸਲ, ਪੰਨੂ ਦਾ ਇੱਕ ਵੀਡੀਓ ਹਾਲ ਹੀ ਵਿੱਚ ਸਾਹਮਣੇ ਆਇਆ ਸੀ। ਇਸ ਵਿੱਚ ਉਸ ਨੇ 19 ਨਵੰਬਰ ਨੂੰ ਏਅਰ ਇੰਡੀਆ ਦੀ ਫਲਾਈਟ ਤੋਂ ਆਉਣ ਵਾਲੇ ਯਾਤਰੀਆਂ ਨੂੰ ਧਮਕੀ ਦਿੱਤੀ ਸੀ।

NIA ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਪੰਨੂ ਨੇ 4 ਨਵੰਬਰ ਨੂੰ ਇੱਕ ਵੀਡੀਓ ਜਾਰੀ ਕੀਤੀ ਸੀ। ਇਸ ਵਿੱਚ ਉਹ ਸਿੱਖਾਂ ਨੂੰ ਕਹਿ ਰਿਹਾ ਹੈ ਕਿ ਉਹ ਏਅਰ ਇੰਡੀਆ ਦੀਆਂ ਉਡਾਣਾਂ ਵਿੱਚ ਸਫ਼ਰ ਨਾ ਕਰਨ ਕਿਉਂਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੋਵੇਗਾ।

LEAVE A REPLY

Please enter your comment!
Please enter your name here