
ਚੰਡੀਗੜ੍ਹ 19 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਪੰਜਾਬ ਸਰਕਾਰ ਨੇ ਅਨਲੌਕ-4 ਦੀਆਂ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਇਨ੍ਹਾਂ ਮੁਤਾਬਤ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਕੋਚਿੰਗ ਸੰਸਥਾਨਾਂ ‘ਚ ਰੈਗੂਲਰ ਕਲਾਸਾਂ ਨਹੀਂ ਲੱਗਣਗੀਆਂ ਜਦਕਿ ਡਿਸਟੈਂਸ ਐਜੂਕੇਸ਼ਨ ਦਾ ਸਿਲਸਿਲਾ ਜਾਰੀ ਰਹੇਗਾ।
ਦੱਸ ਦਈਏ ਕਿ ਸਰਕਾਰ ਵਲੋਂ ਜਾਰੀ ਹਿਦਾਇਤਾਂ ਮੁਤਾਬਕ ਸਕੂਲਾਂ ‘ਚ 50 ਫ਼ੀਸਦੀ ਸਟਾਫ ਬੁਲਾਇਆ ਜਾ ਸਕਦਾ ਹੈ। ਉੱਚ ਵਿਦਿਅਕ ਅਦਾਰਿਆਂ ‘ਚ ਸਿਰਫ਼ ਰਿਸਰਚ ਸਕਾਲਰਾਂ (ਪੀਐੱਚਡੀ) ਅਤੇ ਪੋਸਟ ਗ੍ਰੈਜੂਏਟ ਸਟੂਡੈਂਟਸ ਵੱਖ-ਵੱਖ ਤਕਨੀਕੀ ਕਾਰਜਾਂ ਲਈ ਆ ਸਕਦੇ ਹਨ।
ਪੰਜਾਬ ਸਰਕਾਰ ਦੀਆਂ ਇਨ੍ਹਾਂ ਗਾਈਡਲਾਈਨਜ਼ ਮੁਤਾਬਕ ਅਜੇ ਸਿਨੇਮਾ ਹਾਲ, ਸਵਿਮਿੰਗ ਪੂਲ, ਐਂਟਰਟੇਨਮੈਂਟ ਪਾਰਕ ਬੰਦ ਰਹਿਣਗੇ।
