*VIP ਸੁਰੱਖਿਆ ‘ਚ ਕਟੌਤੀ ਦੀ ਸੂਚਨਾ ਲੀਕ ਹੋਣ ਦੇ ਮਾਮਲੇ ‘ਚ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ*

0
20

ਚੰਡੀਗੜ੍ਹ 22,ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼ ): ਪੰਜਾਬ ਵਿੱਚ ਵੀਆਈਪੀ ਲੋਕਾਂ ਦੀ ਸੁਰੱਖਿਆ ਵਾਪਸ ਲੈਣ ਦੀ ਸੂਚਨਾ ਲੀਕ ਹੋਣ ਦੇ ਮਸਲੇ ‘ਚ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਇਕ ਹਫ਼ਤੇ ਅੰਦਰ ਜਵਾਬ ਮੰਗਿਆ ਹੈ। ਹਾਈ ਕੋਰਟ ਨੇ ਪੁੱਛਿਆ ਇਕ ਹਫ਼ਤੇ ਅੰਦਰ ਦੱਸਿਆ ਜਾਵੇ ਜਾਣਕਾਰੀ ਕਿਵੇਂ ਲੀਕ ਹੋਈ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕੁੱਝ ਵੀਆਈਪੀਜ਼ ਦੀ ਸੁਰੱਖਿਆ ਘੱਟ ਕੀਤੀ ਗਈ ਸੀ ਜਿਸ ਮਗਰੋਂ ਇਹ ਖ਼ਬਰ ਮੀਡੀਆ ਵਿੱਚ ਫੈਲ ਗਈ।ਇਸ ਵਿੱਚ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵੀ ਘਟਾਈ ਗਈ ਸੀ।ਜਿਸ ਤੋਂ ਬਾਅਦ ਹੀ ਉਸਨੂੰ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ। ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਕਿਹਾ ਕਿ ਅਸੀਂ ਜਾਂਚ ਕਰ ਰਹੇ ਹਾਂ ਅਤੇ ਜ਼ਿੰਮੇਵਾਰੀ ਵੀ ਤੈਅ ਕਰਾਂਗੇ। ਸਰਕਾਰੀ ਵਕੀਲ ਨੇ ਸੀਲਬੰਦ ਰਿਪੋਰਟ 2 ਹਫ਼ਤਿਆਂ ਵਿੱਚ ਪੇਸ਼ ਕਰਨ ਲਈ ਸਮਾਂ ਮੰਗਿਆ ਸੀ। ਪਰ ਅਦਾਲਤ ਨੇ 1 ਹਫ਼ਤੇ ਦਾ ਸਮਾਂ ਦਿੱਤਾ। ਹੁਣ ਇਸ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਹੋਵੇਗੀ।  ਸਿੱਧੂ ਮੁਸੇਵਾਲਾ ਦੀ ਸੁਰੱਖਿਆ ਵਿੱਚ ਕੀਤੀ ਗਈ ਕਟੌਤੀ ਬਾਅਦ ਉਸਦਾ ਕਤਲ ਹੋ ਗਿਆ ਸੀ ਜਿਸ ਤੋਂ ਬਾਅਦ ਸਰਕਾਰ ਘਿਰੀ ਸੀ। ਇਸ ਦੇ ਨਾਲ ਹੀ ਸੁਰੱਖਿਆ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਕੁੱਲ 28 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ।ਅਦਾਲਤ ਨੇ ਹੁਕਮ ਦਿੱਤਾ, ਜਿਨ੍ਹਾਂ ਕੋਲ ਇਕ ਵੀ ਸੁਰੱਖਿਆ ਗਾਰਡ ਨਹੀਂ ਹੈ, ਉਨ੍ਹਾਂ ਸਾਰਿਆਂ ਨੂੰ ਇਕ ਮੁਲਾਜ਼ਿਮ ਦਿੱਤਾ ਜਾਵੇ। 

LEAVE A REPLY

Please enter your comment!
Please enter your name here